Politics

AAP ਦਾ ਅਕਾਲੀਆਂ ਵਿਰੁੱਧ ਪ੍ਰਦਰਸ਼ਨ, ਫਰਜ਼ੀ ਵੀਡੀਓ ਨੂੰ ਲੈਕੇ ਸੜਕਾਂ 'ਤੇ ਉਤਰਨਗੇ ਵਰਕਰ

aman 20 Jun 2026, 11:50 AM

ਆਮ ਆਦਮੀ ਪਾਰਟੀ ਸ਼ਨੀਵਾਰ ਨੂੰ ਫਰਜ਼ੀ ਵੀਡੀਓ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰੇਗੀ। ਇਹ ਵਿਰੋਧ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਖਿਲਾਫ ਹੋਵੇਗਾ। ਪਾਰਟੀ ਦਾ ਦੋਸ਼ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਕ ਜਾਅਲੀ ਵੀਡੀਓ ਦੀ ਵਰਤੋਂ ਕਰਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।

 YOU MAY LIKE

ਇਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਸੂਬੇ ਭਰ ਵਿੱਚ ਸੜਕਾਂ 'ਤੇ ਉਤਰਨਗੇ। ਜਾਣਕਾਰੀ ਮੁਤਾਬਕ, ਪੰਜਾਬ ਦੇ ਸਾਰੇ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਮੋਹਾਲੀ ਸ਼ਾਮਲ ਹਨ, ਵਿੱਚ ਸਵੇਰੇ 10 ਤੋਂ 11 ਵਜੇ ਤੱਕ ਪ੍ਰਦਰਸ਼ਨ ਕੀਤੇ ਜਾਣਗੇ। ਪਾਰਟੀ ਵਰਕਰ ਵਿਰੋਧ ਪ੍ਰਦਰਸ਼ਨ ਕਰਨ ਲਈ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋਣਗੇ।

ਦੱਸ ਦਈਏ ਕਿ ਪਿਛਲੇ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਫੋਟੋ 'ਤੇ ਸ਼ਰਾਬ ਦੇ ਛਿੱਟੇ ਛਿੜਕਦੇ ਹੋਇਆਂ ਦੇਖਿਆ ਜਾ ਸਕਦਾ ਹੈ। ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਇਸ ਵੀਡੀਓ ਦੀ ਜਾਂਚ ਕਰਵਾਈ ਗਈ ਤਾਂ ਰਿਪੋਰਟਾਂ ਵਿੱਚ ਇਹ ਸੱਚੀ ਆਈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਮਾਨ ਨੂੰ ਪੰਥ ਦੋਖੀ ਕਰਾਰ ਦਿੱਤਾ ਗਿਆ।  ਇਸ ਤੋਂ ਬਾਅਦ ਤੋਂ ਹੀ ਵਿਵਾਦ ਭੱਖਦਾ ਜਾ ਰਿਹਾ ਹੈ। 

ਉੱਥੇ ਹੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਵੀਡੀਓ ਝੂਠੀ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਜਿਹੜਾ ਵਿਅਕਤੀ ਹੈ, ਉਹ ਸੀਐਮ ਮਾਨ ਨਹੀਂ ਹਨ, ਇਹ ਉਨ੍ਹਾਂ ਦਾ ਸਰੀਰ ਨਹੀਂ ਹੈ, ਉਨ੍ਹਾਂ ਨੇ ਵੀ ਵੀਡੀਓ ਦੀ 1191 ਐਂਗਲਾਂ ਤੋਂ ਜਾਂਚ ਕਰਵਾਈ ਹੈ। ਇਸ ਤਹਿਤ ਹੀ ਅੱਜ ਆਮ ਆਦਮੀ ਪਾਰਟੀ ਦੇ ਵਰਕਰ ਸ਼੍ਰੋਮਣੀ ਅਕਾਲੀ ਦਲ ਦਾ ਵਿਰੋਧ ਕਰਨ ਲਈ ਸੜਕਾਂ 'ਤੇ ਉਤਰਨਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ।