Agriculture

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅੱਜ ਪੰਜਾਬ ਦੇ ਗਵਰਨਰ ਨਾਲ ਕਰਨਗੇ ਮੁਲਾਕਾਤ

aman 19 Jun 2026, 12:01 PM

ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਵੱਲੋਂ ਅੱਜ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਜਾਣੀ ਹੈ। ਸਵੇਰੇ ਕਰੀਬ 11 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਕਰੀਬ 25 ਵੱਡੇ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਕਿਸਾਨ ਆਗੂਆਂ ਵੱਲੋਂ ਸੂਬੇ ਅਤੇ ਦੇਸ਼ ਦੀ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ਸਬੰਧੀ ਇੱਕ ਵਿਸਥਾਰਤ ਮੰਗ ਪੱਤਰ ਗਵਰਨਰ ਨੂੰ ਸੌਂਪਿਆ ਜਾਵੇਗਾ।

ਗਵਰਨਰ ਵੱਲੋਂ ਕਿਸਾਨ ਆਗੂਆਂ ਨੂੰ ਸੱਦਾ ਦੇ ਕੇ ਗੱਲਬਾਤ ਲਈ ਬੁਲਾਇਆ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨਾਲ ਸਬਧਿਤ ਕਈ ਅਹਿਮ ਮੰਗਾਂ ਲੰਮੇ ਸਮੇਂ ਤੋਂ ਲਟਕੀਆਂ ਹੋਈਆਂ ਹਨ। ਐਮਐਸਪੀ ਦੀ ਕਾਨੂੰਨੀ ਗਾਰੰਟੀ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਨੀਤੀ, ਕਿਸਾਨਾਂ ਦੇ ਆਰਥਿਕ ਹੱਕਾਂ ਅਤੇ ਖੇਤੀਬਾੜੀ ਨਾਲ ਜੁੜੇ ਹੋਰ ਮੁੱਦਿਆਂ ਨੂੰ ਗਵਰਨਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਪ੍ਰੀਪੇਡ ਅਤੇ ਸਮਾਰਟ ਮੀਟਰ ਲਗਾਉਣ ਦੇ ਵਿਰੋਧ ਸਬੰਧੀ ਵੀ ਕਿਸਾਨ ਆਗੂ ਆਪਣਾ ਪੱਖ ਰੱਖਣਗੇ। ਕਿਸਾਨ ਜਥੇਬੰਦੀਆਂ ਦਾ ਮੰਨਣਾ ਹੈ ਕਿ ਇਹ ਪ੍ਰਣਾਲੀ ਆਮ ਲੋਕਾਂ ਅਤੇ ਕਿਸਾਨਾਂ ਉੱਤੇ ਵਾਧੂ ਆਰਥਿਕ ਬੋਝ ਪਾਵੇਗੀ। ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸੰਭਾਵਿਤ ਟਰੇਡ ਡੀਲ ਦਾ ਸਭ ਤੋਂ ਵੱਡਾ ਪ੍ਰਭਾਵ ਦੇਸ਼ ਦੇ ਕਿਸਾਨਾਂ ਉੱਤੇ ਪਵੇਗਾ।