Punjab

ਅੰਮ੍ਰਿਤਸਰ 'ਚ ਵੱਡਾ ਹਾਦਸਾ, ਲੈਂਟਰ ਡਿੱਗਣ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਤੇ ਇਕ ਨੌਜਵਾਨ ਦੀ ਮੌਤ

Vaidban Ad

ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸੈਦਪੁਰ 'ਚ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਪੁਰਾਣੇ ਘਰ ਨੂੰ ਤੋੜਦੇ ਸਮੇਂ ਉਸ ਦਾ ਲੈਂਟਰ ਅਚਾਨਕ ਹੇਠਾਂ ਡਿੱਗ ਗਿਆ। ਇਸ ਘਟਨਾ ਦੌਰਾਨ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਅਤੇ ਇਕ ਹੋਰ ਨੌਜਵਾਨ ਅਜੈਪਾਲ ਸਿੰਘ ਦੀ ਦਰਦਨਾਕ ਮੌਤ ਹੋ ਗਈ। ਉਕਤ ਲੋਕ ਘਰ ਨੂੰ ਢਾਹੁਣ ਵਿਚ ਪਰਿਵਾਰ ਦੀ ਮਦਦ ਕਰ ਰਹੇ ਸਨ, ਜਿਸ ਦੌਰਾਨ ਇਹ ਘਟਨਾ ਵਾਪਰ ਗਈ।

ਅੰਮ੍ਰਿਤਸਰ 'ਚ ਵੱਡਾ ਹਾਦਸਾ, ਲੈਂਟਰ ਡਿੱਗਣ ਨਾਲ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਤੇ ਇਕ ਨੌਜਵਾਨ ਦੀ ਮੌਤਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੱਤਰਕਾਰ ਨੇ ਦੱਸਿਆ ਕਿ ਬਾਬਾ ਮੁਖਤਾਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸੈਦਪੁਰ ਪਿੰਡ ਵਿੱਚ ਇੱਕ ਪੁਰਾਣੇ ਘਰ ਨੂੰ ਢਾਹ ਰਹੇ ਸਨ। ਇਸ ਦੌਰਾਨ ਅਚਾਨਕ ਘਰ ਦੀ ਛੱਤ ਦਾ ਲੈਂਟਰ ਡਿੱਗ ਪਿਆ ਅਤੇ ਬਾਬਾ ਮੁਖਤਾਰ ਸਿੰਘ ਅਤੇ ਅਜੈਪਾਲ ਸਿੰਘ ਲੈਂਟਰ ਦੇ ਮਲਬੇ ਹੇਠ ਦੱਬ ਗਏ। ਮਲਬੇ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ 'ਤੇ ਇਲਾਕੇ ਵਿੱਚ ਸੋਗ ਛਾਅ ਗਿਆ। 

ਮਿਲੀ ਜਾਣਕਾਰੀ ਮੁਤਾਬਕ ਬਾਬਾ ਮੁਖਤਾਰ ਸਿੰਘ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਸਨ ਅਤੇ ਲੰਬੇ ਸਮੇਂ ਤੋਂ ਗੁਰਦੁਆਰੇ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦੇ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸਥਾਨਕ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਇਕੱਠੇ ਹੋਏ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਇਸ ਦੌਰਾਨ ਸ਼ਰਧਾਲੂਆਂ ਅਤੇ ਸਥਾਨਕ ਨਿਵਾਸੀਆਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ। ਬਾਬਾ ਮੁਖਤਾਰ ਸਿੰਘ ਅਤੇ ਅਜੇਪਾਲ ਸਿੰਘ ਦੀ ਅਚਾਨਕ ਮੌਤ ਨੇ ਧਾਰਮਿਕ ਅਤੇ ਸਮਾਜਿਕ ਹਲਕਿਆਂ ਵਿੱਚ ਡੂੰਘਾ ਸੋਗ ਫੈਲਾਇਆ ਹੈ।


Comments